ਲੇਵਿਆਂ 15

ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਕੋਲ ਲਿਆਉਣਾ ਚਾਹੀਦਾ ਹੈ।

Leviticus 15:29 (UKJV) And on the eighth day she shall take unto her two turtles, or two young pigeons, and bring them unto the priest, to the door of the tabernacle of the congregation.

27ਕੋਈ ਵੀ ਜੋ ਉਹਨਾਂ ਨੂੰ ਛੂੰਹਦਾ ਹੈ ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

28“ ‘ਜਦੋਂ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦੀ ਹੈ, ਤਾਂ ਉਸ ਨੂੰ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਵੇਗੀ।

29ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਕੋਲ ਲਿਆਉਣਾ ਚਾਹੀਦਾ ਹੈ।

30ਜਾਜਕ ਨੂੰ ਇੱਕ ਪਾਪ ਦੀ ਭੇਟ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾਉਣਾ ਹੈ। ਇਸ ਤਰ੍ਹਾਂ ਉਹ ਉਸ ਦੇ ਨਿਕਾਸ ਦੀ ਅਸ਼ੁੱਧਤਾ ਲਈ ਯਾਹਵੇਹ ਦੇ ਅੱਗੇ ਉਸ ਲਈ ਪ੍ਰਾਸਚਿਤ ਕਰੇਗਾ।

31“ ‘ਤੁਹਾਨੂੰ ਇਸਰਾਏਲੀਆਂ ਨੂੰ ਉਹਨਾਂ ਚੀਜ਼ਾਂ ਤੋਂ ਵੱਖਰਾ ਰੱਖਣਾ ਚਾਹੀਦਾ ਹੈ ਜਿਹੜੀਆਂ ਉਹਨਾਂ ਨੂੰ ਅਸ਼ੁੱਧ ਕਰਦੀਆਂ ਹਨ, ਇਸ ਲਈ ਉਹ ਆਪਣੀ ਅਸ਼ੁੱਧਤਾ ਵਿੱਚ ਮੇਰੇ ਨਿਵਾਸ ਸਥਾਨ ਨੂੰ ਅਸ਼ੁੱਧ ਕਰਨ ਲਈ ਨਹੀਂ ਮਰਨਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.