ਲੇਵਿਆਂ 15

ਜਾਜਕ ਨੂੰ ਇੱਕ ਪਾਪ ਦੀ ਭੇਟ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾਉਣਾ ਹੈ। ਇਸ ਤਰ੍ਹਾਂ ਉਹ ਉਸ ਦੇ ਨਿਕਾਸ ਦੀ ਅਸ਼ੁੱਧਤਾ ਲਈ ਯਾਹਵੇਹ ਦੇ ਅੱਗੇ ਉਸ ਲਈ ਪ੍ਰਾਸਚਿਤ ਕਰੇਗਾ।

Leviticus 15:30 (UKJV) And the priest shall offer the one for a sin offering, and the other for a burnt offering; and the priest shall make an atonement for her before the LORD for the issue of her uncleanness.

28“ ‘ਜਦੋਂ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦੀ ਹੈ, ਤਾਂ ਉਸ ਨੂੰ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਵੇਗੀ।

29ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਕੋਲ ਲਿਆਉਣਾ ਚਾਹੀਦਾ ਹੈ।

30ਜਾਜਕ ਨੂੰ ਇੱਕ ਪਾਪ ਦੀ ਭੇਟ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾਉਣਾ ਹੈ। ਇਸ ਤਰ੍ਹਾਂ ਉਹ ਉਸ ਦੇ ਨਿਕਾਸ ਦੀ ਅਸ਼ੁੱਧਤਾ ਲਈ ਯਾਹਵੇਹ ਦੇ ਅੱਗੇ ਉਸ ਲਈ ਪ੍ਰਾਸਚਿਤ ਕਰੇਗਾ।

31“ ‘ਤੁਹਾਨੂੰ ਇਸਰਾਏਲੀਆਂ ਨੂੰ ਉਹਨਾਂ ਚੀਜ਼ਾਂ ਤੋਂ ਵੱਖਰਾ ਰੱਖਣਾ ਚਾਹੀਦਾ ਹੈ ਜਿਹੜੀਆਂ ਉਹਨਾਂ ਨੂੰ ਅਸ਼ੁੱਧ ਕਰਦੀਆਂ ਹਨ, ਇਸ ਲਈ ਉਹ ਆਪਣੀ ਅਸ਼ੁੱਧਤਾ ਵਿੱਚ ਮੇਰੇ ਨਿਵਾਸ ਸਥਾਨ ਨੂੰ ਅਸ਼ੁੱਧ ਕਰਨ ਲਈ ਨਹੀਂ ਮਰਨਗੇ।’ ”

32ਇਹ ਬਿਧੀਆਂ ਹਨ ਉਸ ਮਨੁੱਖ ਲਈ ਜਿਸ ਨੂੰ ਪ੍ਰਮੇਹ ਹੋਵੇ, ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.