31“ ‘ਤੁਹਾਨੂੰ ਇਸਰਾਏਲੀਆਂ ਨੂੰ ਉਹਨਾਂ ਚੀਜ਼ਾਂ ਤੋਂ ਵੱਖਰਾ ਰੱਖਣਾ ਚਾਹੀਦਾ ਹੈ ਜਿਹੜੀਆਂ ਉਹਨਾਂ ਨੂੰ ਅਸ਼ੁੱਧ ਕਰਦੀਆਂ ਹਨ, ਇਸ ਲਈ ਉਹ ਆਪਣੀ ਅਸ਼ੁੱਧਤਾ ਵਿੱਚ ਮੇਰੇ ਨਿਵਾਸ ਸਥਾਨ ਨੂੰ ਅਸ਼ੁੱਧ ਕਰਨ ਲਈ ਨਹੀਂ ਮਰਨਗੇ।’ ”
32ਇਹ ਬਿਧੀਆਂ ਹਨ ਉਸ ਮਨੁੱਖ ਲਈ ਜਿਸ ਨੂੰ ਪ੍ਰਮੇਹ ਹੋਵੇ, ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
33ਅਤੇ ਜੋ ਔਰਤ ਮਾਹਵਾਰੀ ਵਿੱਚ ਹੋਵੇ, ਅਤੇ ਉਹ ਮਨੁੱਖ ਜਾਂ ਔਰਤ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਮਨੁੱਖ ਜੋ ਅਸ਼ੁੱਧ ਔਰਤ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।