3ਭਾਵੇਂ ਇਹ ਉਸਦੇ ਸਰੀਰ ਵਿੱਚੋਂ ਵਗਦਾ ਰਹੇ ਜਾਂ ਬੰਦ ਰਹੇ ਤਾਂ ਵੀ ਇਹ ਉਸਨੂੰ ਅਸ਼ੁੱਧ ਕਰ ਦੇਵੇਗਾ, ਇਸ ਤਰ੍ਹਾਂ ਉਸਦਾ ਪ੍ਰਮੇਹ ਅਸ਼ੁੱਧ ਹੈ।
4“ ‘ਜਿਸ ਵੀ ਬਿਸਤਰੇ ਉੱਤੇ ਪ੍ਰਮੇਹ ਹੁੰਦਾ ਹੈ, ਉਹ ਅਸ਼ੁੱਧ ਹੋਵੇਗਾ ਅਤੇ ਜਿਸ ਚੀਜ਼ ਉੱਤੇ ਉਹ ਬੈਠਦਾ ਹੈ, ਉਹ ਅਸ਼ੁੱਧ ਹੋਵੇਗੀ।
5ਜੋ ਕੋਈ ਵੀ ਉਸਦੇ ਬਿਸਤਰੇ ਨੂੰ ਛੂਹਦਾ ਹੈ ਉਸਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
6ਜੋ ਕੋਈ ਕਿਸੇ ਅਜਿਹੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਪ੍ਰਮੇਹ ਵਾਲਾ ਆਦਮੀ ਬੈਠਾ ਸੀ, ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
7“ ‘ਜੋ ਕੋਈ ਉਸ ਆਦਮੀ ਨੂੰ ਛੂਹ ਲਵੇ ਜਿਸਨੂੰ ਪ੍ਰਮੇਹ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।