ਲੇਵਿਆਂ 15

ਜੋ ਕੋਈ ਕਿਸੇ ਅਜਿਹੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਪ੍ਰਮੇਹ ਵਾਲਾ ਆਦਮੀ ਬੈਠਾ ਸੀ, ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

Leviticus 15:6 (UKJV) And he that sits on any thing whereon he sat that has the issue shall wash his clothes, and bathe himself in water, and be unclean until the even.

4“ ‘ਜਿਸ ਵੀ ਬਿਸਤਰੇ ਉੱਤੇ ਪ੍ਰਮੇਹ ਹੁੰਦਾ ਹੈ, ਉਹ ਅਸ਼ੁੱਧ ਹੋਵੇਗਾ ਅਤੇ ਜਿਸ ਚੀਜ਼ ਉੱਤੇ ਉਹ ਬੈਠਦਾ ਹੈ, ਉਹ ਅਸ਼ੁੱਧ ਹੋਵੇਗੀ।

5ਜੋ ਕੋਈ ਵੀ ਉਸਦੇ ਬਿਸਤਰੇ ਨੂੰ ਛੂਹਦਾ ਹੈ ਉਸਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

6ਜੋ ਕੋਈ ਕਿਸੇ ਅਜਿਹੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਪ੍ਰਮੇਹ ਵਾਲਾ ਆਦਮੀ ਬੈਠਾ ਸੀ, ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

7“ ‘ਜੋ ਕੋਈ ਉਸ ਆਦਮੀ ਨੂੰ ਛੂਹ ਲਵੇ ਜਿਸਨੂੰ ਪ੍ਰਮੇਹ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

8“ ‘ਜੇਕਰ ਉਹ ਆਦਮੀ ਕਿਸੇ ਸ਼ੁੱਧ ਵਿਅਕਤੀ ਉੱਤੇ ਥੁੱਕਦਾ ਹੈ, ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.