ਲੇਵਿਆਂ 16

ਪਰ ਉਹ ਬੱਕਰਾ ਜਿਸ ਦੇ ਉੱਤੇ ਅਜਾਜੇਲ ਲਈ ਪਰਚੀ ਨਿੱਕਲੀ, ਉਹ ਯਾਹਵੇਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।

Leviticus 16:10 (UKJV) But the goat, on which the lot fell to be the scapegoat, shall be presented alive before the LORD, to make an atonement with him, and to let him go for a scapegoat into the wilderness.

8ਅਤੇ ਹਾਰੋਨ ਉਨ੍ਹਾਂ ਦੋਵਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਾਹਵੇਹ ਲਈ ਅਤੇ ਦੂਸਰੀ ਅਜਾਜੇਲ ਲਈ।

9ਹਾਰੋਨ ਉਸ ਬੱਕਰੀ ਨੂੰ ਜਿਸ ਉੱਤੇ ਯਾਹਵੇਹ ਦਾ ਗੁਣਾ ਪਵੇ ਇਸਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇ।

10ਪਰ ਉਹ ਬੱਕਰਾ ਜਿਸ ਦੇ ਉੱਤੇ ਅਜਾਜੇਲ ਲਈ ਪਰਚੀ ਨਿੱਕਲੀ, ਉਹ ਯਾਹਵੇਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।

11“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਲਈ ਲਿਆਵੇ ਅਤੇ ਉਸ ਬਲਦ ਨੂੰ ਆਪਣੀ ਹੀ ਪਾਪ ਦੀ ਭੇਟ ਲਈ ਵੱਢੇ।

12ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.