ਲੇਵਿਆਂ 16

ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

Leviticus 16:12 (UKJV) And he shall take a censer full of burning coals of fire from off the altar before the LORD, and his hands full of sweet incense beaten small, and bring it within the vail:

10ਪਰ ਉਹ ਬੱਕਰਾ ਜਿਸ ਦੇ ਉੱਤੇ ਅਜਾਜੇਲ ਲਈ ਪਰਚੀ ਨਿੱਕਲੀ, ਉਹ ਯਾਹਵੇਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।

11“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਲਈ ਲਿਆਵੇ ਅਤੇ ਉਸ ਬਲਦ ਨੂੰ ਆਪਣੀ ਹੀ ਪਾਪ ਦੀ ਭੇਟ ਲਈ ਵੱਢੇ।

12ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

13ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

14ਉਹ ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਆਪਣੀ ਉਂਗਲੀ ਨਾਲ ਪ੍ਰਾਸਚਿਤ ਦੇ ਢੱਕਣ ਦੇ ਅਗਲੇ ਹਿੱਸੇ ਉੱਤੇ ਛਿੜਕੇ; ਫ਼ੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.