ਲੇਵਿਆਂ 16

ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

Leviticus 16:13 (UKJV) And he shall put the incense upon the fire before the LORD, that the cloud of the incense may cover the mercy seat that is upon the testimony, that he die not:

11“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਲਈ ਲਿਆਵੇ ਅਤੇ ਉਸ ਬਲਦ ਨੂੰ ਆਪਣੀ ਹੀ ਪਾਪ ਦੀ ਭੇਟ ਲਈ ਵੱਢੇ।

12ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

13ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

14ਉਹ ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਆਪਣੀ ਉਂਗਲੀ ਨਾਲ ਪ੍ਰਾਸਚਿਤ ਦੇ ਢੱਕਣ ਦੇ ਅਗਲੇ ਹਿੱਸੇ ਉੱਤੇ ਛਿੜਕੇ; ਫ਼ੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।

15“ਫਿਰ ਉਹ ਲੋਕਾਂ ਦੇ ਪਾਪ ਬਲੀ ਲਈ ਬੱਕਰੇ ਨੂੰ ਵੱਢੇ ਅਤੇ ਉਸਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਉਸੇ ਤਰ੍ਹਾਂ ਹੀ ਕਰੇ ਜਿਵੇਂ ਉਸਨੇ ਬਲਦ ਦੇ ਲਹੂ ਨਾਲ ਕੀਤਾ ਸੀ: ਉਸਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਅਤੇ ਉਸਦੇ ਅੱਗੇ ਛਿੜਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.