ਲੇਵਿਆਂ 16

ਉਹ ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਆਪਣੀ ਉਂਗਲੀ ਨਾਲ ਪ੍ਰਾਸਚਿਤ ਦੇ ਢੱਕਣ ਦੇ ਅਗਲੇ ਹਿੱਸੇ ਉੱਤੇ ਛਿੜਕੇ; ਫ਼ੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।

Leviticus 16:14 (UKJV) And he shall take of the blood of the bullock, and sprinkle it with his finger upon the mercy seat eastward; and before the mercy seat shall he sprinkle of the blood with his finger seven times.

12ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

13ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

14ਉਹ ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਆਪਣੀ ਉਂਗਲੀ ਨਾਲ ਪ੍ਰਾਸਚਿਤ ਦੇ ਢੱਕਣ ਦੇ ਅਗਲੇ ਹਿੱਸੇ ਉੱਤੇ ਛਿੜਕੇ; ਫ਼ੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।

15“ਫਿਰ ਉਹ ਲੋਕਾਂ ਦੇ ਪਾਪ ਬਲੀ ਲਈ ਬੱਕਰੇ ਨੂੰ ਵੱਢੇ ਅਤੇ ਉਸਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਉਸੇ ਤਰ੍ਹਾਂ ਹੀ ਕਰੇ ਜਿਵੇਂ ਉਸਨੇ ਬਲਦ ਦੇ ਲਹੂ ਨਾਲ ਕੀਤਾ ਸੀ: ਉਸਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਅਤੇ ਉਸਦੇ ਅੱਗੇ ਛਿੜਕੇ।

16ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.