ਲੇਵਿਆਂ 16

“ਫਿਰ ਉਹ ਲੋਕਾਂ ਦੇ ਪਾਪ ਬਲੀ ਲਈ ਬੱਕਰੇ ਨੂੰ ਵੱਢੇ ਅਤੇ ਉਸਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਉਸੇ ਤਰ੍ਹਾਂ ਹੀ ਕਰੇ ਜਿਵੇਂ ਉਸਨੇ ਬਲਦ ਦੇ ਲਹੂ ਨਾਲ ਕੀਤਾ ਸੀ: ਉਸਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਅਤੇ ਉਸਦੇ ਅੱਗੇ ਛਿੜਕੇ।

Leviticus 16:15 (UKJV) Then shall he kill the goat of the sin offering, that is for the people, and bring his blood within the vail, and do with that blood as he did with the blood of the bullock, and sprinkle it upon the mercy seat, and before the mercy seat:

13ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

14ਉਹ ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਆਪਣੀ ਉਂਗਲੀ ਨਾਲ ਪ੍ਰਾਸਚਿਤ ਦੇ ਢੱਕਣ ਦੇ ਅਗਲੇ ਹਿੱਸੇ ਉੱਤੇ ਛਿੜਕੇ; ਫ਼ੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।

15“ਫਿਰ ਉਹ ਲੋਕਾਂ ਦੇ ਪਾਪ ਬਲੀ ਲਈ ਬੱਕਰੇ ਨੂੰ ਵੱਢੇ ਅਤੇ ਉਸਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਉਸੇ ਤਰ੍ਹਾਂ ਹੀ ਕਰੇ ਜਿਵੇਂ ਉਸਨੇ ਬਲਦ ਦੇ ਲਹੂ ਨਾਲ ਕੀਤਾ ਸੀ: ਉਸਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਅਤੇ ਉਸਦੇ ਅੱਗੇ ਛਿੜਕੇ।

16ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।

17ਜਦੋਂ ਹਾਰੋਨ ਅੱਤ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਂਦਾ ਹੈ, ਉਦੋਂ ਤੋਂ ਕੋਈ ਵੀ ਮੰਡਲੀ ਦੇ ਤੰਬੂ ਵਿੱਚ ਨਹੀਂ ਹੋਣਾ ਚਾਹੀਦਾ ਜਦੋਂ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਅਤੇ ਇਸਰਾਏਲ ਦੀ ਸਾਰੀ ਕੌਮ ਲਈ ਪ੍ਰਾਸਚਿਤ ਕਰ ਕੇ ਬਾਹਰ ਨਾ ਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.