ਲੇਵਿਆਂ 16

ਅਤੇ ਅੱਤ ਪਵਿੱਤਰ ਸਥਾਨ ਲਈ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਲਈ ਅਤੇ ਜਾਜਕਾਂ ਅਤੇ ਸਮਾਜ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰੇ।

Leviticus 16:33 (UKJV) And he shall make an atonement for the holy sanctuary, and he shall make an atonement for the tabernacle of the congregation, and for the altar, and he shall make an atonement for the priests, and for all the people of the congregation.

31ਇਹ ਸਬਤ ਦੇ ਆਰਾਮ ਦਾ ਦਿਨ ਹੈ, ਅਤੇ ਤੁਹਾਨੂੰ ਆਪਣੇ ਆਪ ਨੂੰ ਇਨਕਾਰ ਕਰਨਾ ਚਾਹੀਦਾ ਹੈ, ਇਹ ਇੱਕ ਸਥਾਈ ਨਿਯਮ ਹੈ।

32ਜਾਜਕ ਜੋ ਮਸਹ ਕੀਤਾ ਗਿਆ ਹੈ ਅਤੇ ਆਪਣੇ ਪਿਤਾ ਦੇ ਬਾਅਦ ਪ੍ਰਧਾਨ ਜਾਜਕ ਵਜੋਂ ਨਿਯੁਕਤ ਕੀਤਾ ਗਿਆ ਹੈ, ਉਸਨੂੰ ਪ੍ਰਾਸਚਿਤ ਕਰਨਾ ਹੈ। ਉਹ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।

33ਅਤੇ ਅੱਤ ਪਵਿੱਤਰ ਸਥਾਨ ਲਈ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਲਈ ਅਤੇ ਜਾਜਕਾਂ ਅਤੇ ਸਮਾਜ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰੇ।

34“ਇਹ ਤੁਹਾਡੇ ਲਈ ਇੱਕ ਸਥਾਈ ਨਿਯਮ ਹੋਵੇਗਾ: ਇਸਰਾਏਲੀਆਂ ਦੇ ਸਾਰੇ ਪਾਪਾਂ ਲਈ ਪ੍ਰਾਸਚਿਤ ਸਾਲ ਵਿੱਚ ਇੱਕ ਵਾਰ ਕੀਤਾ ਜਾਣਾ ਚਾਹੀਦਾ ਹੈ।” ਅਤੇ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ, ਉਵੇਂ ਹੀ ਕੀਤਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.