6“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਵਜੋਂ ਚੜ੍ਹਾਵੇ।
7ਫਿਰ ਉਹ ਦੋ ਬੱਕਰੀਆਂ ਨੂੰ ਲੈ ਕੇ ਉਹਨਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਯਾਹਵੇਹ ਦੇ ਅੱਗੇ ਪੇਸ਼ ਕਰੇ।
8ਅਤੇ ਹਾਰੋਨ ਉਨ੍ਹਾਂ ਦੋਵਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਾਹਵੇਹ ਲਈ ਅਤੇ ਦੂਸਰੀ ਅਜਾਜੇਲ ਲਈ।
9ਹਾਰੋਨ ਉਸ ਬੱਕਰੀ ਨੂੰ ਜਿਸ ਉੱਤੇ ਯਾਹਵੇਹ ਦਾ ਗੁਣਾ ਪਵੇ ਇਸਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇ।
10ਪਰ ਉਹ ਬੱਕਰਾ ਜਿਸ ਦੇ ਉੱਤੇ ਅਜਾਜੇਲ ਲਈ ਪਰਚੀ ਨਿੱਕਲੀ, ਉਹ ਯਾਹਵੇਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।