10“ ‘ਮੈਂ ਆਪਣਾ ਮੂੰਹ ਕਿਸੇ ਵੀ ਇਸਰਾਏਲੀ ਜਾਂ ਉਹਨਾਂ ਦੇ ਵਿਚਕਾਰ ਰਹਿਣ ਵਾਲੇ ਕਿਸੇ ਵਿਦੇਸ਼ੀ ਦੇ ਵਿਰੁੱਧ ਕਰਾਂਗਾ ਜੋ ਖੂਨ ਖਾਂਦਾ ਹੈ ਅਤੇ ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
11ਸਰੀਰ ਦੀ ਜਾਨ ਲਹੂ ਵਿੱਚ ਹੈ ਅਤੇ ਮੈਂ ਉਸਨੂੰ ਤੁਹਾਨੂੰ ਜਗਵੇਦੀ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਦਿੱਤਾ ਹੈ, ਕਿਉਂ ਜੋ ਲਹੂ ਹੈ ਜੋ ਕਿਸੇ ਦੇ ਜੀਵਨ ਲਈ ਪ੍ਰਾਸਚਿਤ ਕਰਦਾ ਹੈ।
12ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, “ਤੁਹਾਡੇ ਵਿੱਚੋਂ ਕੋਈ ਵੀ ਜਾਂ ਤੁਹਾਡੇ ਵਿਚਕਾਰ ਰਹਿਣ ਵਾਲਾ ਕੋਈ ਵੀ ਪਰਦੇਸੀ, ਲਹੂ ਨਾ ਖਾਵੇ।”
13“ ‘ਤੁਹਾਡੇ ਵਿੱਚ ਰਹਿਣ ਵਾਲਾ ਕੋਈ ਵੀ ਇਸਰਾਏਲੀ ਜਾਂ ਕੋਈ ਪਰਦੇਸੀ ਜਿਹੜਾ ਕਿਸੇ ਜਾਨਵਰ ਜਾਂ ਪੰਛੀ ਦਾ ਸ਼ਿਕਾਰ ਕਰਦਾ ਹੈ ਜਿਸ ਨੂੰ ਖਾਧਾ ਜਾ ਸਕਦਾ ਹੈ, ਉਸ ਦਾ ਲਹੂ ਕੱਢ ਕੇ ਮਿੱਟੀ ਨਾਲ ਢੱਕ ਦੇਵੇ।
14ਕਿਉਂਕਿ ਹਰ ਜੀਵ ਦਾ ਜੀਵਨ ਉਸਦੇ ਲਹੂ ਵਿੱਚ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਕਿਹਾ ਹੈ ਕਿ ਤੁਹਾਨੂੰ ਕਿਸੇ ਵੀ ਪ੍ਰਾਣੀ ਦਾ ਲਹੂ ਨਹੀਂ ਖਾਣਾ ਚਾਹੀਦਾ ਕਿਉਂਕਿ ਹਰ ਪ੍ਰਾਣੀ ਦਾ ਜੀਵਨ ਉਸਦਾ ਲਹੂ ਹੈ। ਜਿਹੜਾ ਵੀ ਇਸ ਨੂੰ ਖਾਂਦਾ ਹੈ ਉਸਨੂੰ ਵੱਢ ਦੇਣਾ ਚਾਹੀਦਾ ਹੈ।