ਲੇਵਿਆਂ 17

ਉਸ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਲਿਆਉਣ ਦੀ ਬਜਾਏ ਇਸ ਨੂੰ ਯਾਹਵੇਹ ਦੇ ਤੰਬੂ ਦੇ ਸਾਹਮਣੇ ਇੱਕ ਭੇਟ ਵਜੋਂ ਪੇਸ਼ ਕਰਨ ਲਈ ਉਸ ਵਿਅਕਤੀ ਨੂੰ ਖੂਨ-ਖਰਾਬੇ ਦਾ ਦੋਸ਼ੀ ਮੰਨਿਆ ਜਾਵੇਗਾ, ਉਹਨਾਂ ਨੇ ਖੂਨ ਵਹਾਇਆ ਹੈ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Leviticus 17:4 (UKJV) And brings it not unto the door of the tabernacle of the congregation, to offer an offering unto the LORD before the tabernacle of the LORD; blood shall be imputed unto that man; he has shed blood; and that man shall be cut off from among his people:

2“ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਯਾਹਵੇਹ ਨੇ ਇਹ ਹੁਕਮ ਦਿੱਤਾ ਹੈ:

3‘ਕੋਈ ਵੀ ਇਸਰਾਏਲੀ ਜਿਹੜਾ ਬਲਦ, ਲੇਲੇ ਜਾਂ ਬੱਕਰੇ ਦੀ ਬਲੀ ਡੇਰੇ ਵਿੱਚ ਜਾਂ ਉਸ ਦੇ ਬਾਹਰ ਚੜ੍ਹਾਉਂਦਾ ਹੈ

4ਉਸ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਲਿਆਉਣ ਦੀ ਬਜਾਏ ਇਸ ਨੂੰ ਯਾਹਵੇਹ ਦੇ ਤੰਬੂ ਦੇ ਸਾਹਮਣੇ ਇੱਕ ਭੇਟ ਵਜੋਂ ਪੇਸ਼ ਕਰਨ ਲਈ ਉਸ ਵਿਅਕਤੀ ਨੂੰ ਖੂਨ-ਖਰਾਬੇ ਦਾ ਦੋਸ਼ੀ ਮੰਨਿਆ ਜਾਵੇਗਾ, ਉਹਨਾਂ ਨੇ ਖੂਨ ਵਹਾਇਆ ਹੈ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

5ਇਹ ਇਸ ਲਈ ਹੈ ਕਿ ਇਸਰਾਏਲੀ ਆਪਣੇ ਬਲੀਦਾਨਾਂ ਨੂੰ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।

6ਜਾਜਕ ਮੰਡਲੀ ਦੇ ਦਰਵਾਜ਼ੇ ਉੱਤੇ ਯਾਹਵੇਹ ਦੀ ਜਗਵੇਦੀ ਉੱਤੇ ਲਹੂ ਨੂੰ ਛਿੜਕੇ ਅਤੇ ਚਰਬੀ ਨੂੰ ਯਾਹਵੇਹ ਨੂੰ ਪ੍ਰਸੰਨ ਕਰਨ ਲਈ ਸੁਗੰਧਤਾ ਕਰਕੇ ਸਾੜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.