5ਇਹ ਇਸ ਲਈ ਹੈ ਕਿ ਇਸਰਾਏਲੀ ਆਪਣੇ ਬਲੀਦਾਨਾਂ ਨੂੰ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
6ਜਾਜਕ ਮੰਡਲੀ ਦੇ ਦਰਵਾਜ਼ੇ ਉੱਤੇ ਯਾਹਵੇਹ ਦੀ ਜਗਵੇਦੀ ਉੱਤੇ ਲਹੂ ਨੂੰ ਛਿੜਕੇ ਅਤੇ ਚਰਬੀ ਨੂੰ ਯਾਹਵੇਹ ਨੂੰ ਪ੍ਰਸੰਨ ਕਰਨ ਲਈ ਸੁਗੰਧਤਾ ਕਰਕੇ ਸਾੜੇ।
7ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫਿਰ ਕਦੀ ਆਪਣੀ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।’
8“ਉਹਨਾਂ ਨੂੰ ਆਖੋ, ‘ਕੋਈ ਵੀ ਇਸਰਾਏਲੀ ਜਾਂ ਕੋਈ ਪਰਦੇਸੀ ਜੋ ਉਹਨਾਂ ਵਿੱਚ ਰਹਿੰਦਾ ਹੈ ਜੋ ਹੋਮ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਉਂਦਾ ਹੈ,
9ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਾਹਵੇਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਇਸਰਾਏਲੀਆਂ ਵਿੱਚੋਂ ਛੇਕਿਆ ਜਾਵੇ।