12“ ‘ਤੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖੀ, ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
13“ ‘ਤੂੰ ਆਪਣੀ ਮਾਂ ਦੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖਣਾ, ਕਿਉਂਕਿ ਉਹ ਤੁਹਾਡੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
14“ ‘ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।
15“ ‘ਤੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਾ ਰੱਖੀ; ਉਹ ਤੇਰੇ ਪੁੱਤਰ ਦੀ ਪਤਨੀ ਹੈ, ਉਸ ਨਾਲ ਸੰਬੰਧ ਨਾ ਰੱਖ।
16“ ‘ਤੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਾ ਰੱਖ; ਜੋ ਉਹ ਤਾਂ ਤੇਰੇ ਭਰਾ ਦਾ ਨਿਰਾਦਰ ਹੋਵੇਗਾ।