1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਇਹ ਸੰਦੇਸ਼ ਦਿਓ, ‘ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
3ਤੁਸੀਂ ਮਿਸਰ ਦੇ ਦੇਸ਼ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ ਅਤੇ ਨਾ ਹੀ ਤੁਸੀਂ ਉਹਨਾਂ ਦੀਆਂ ਰੀਤਾਂ ਅਨੁਸਾਰ ਚੱਲਣਾ।
4ਤੁਸੀਂ ਮੇਰੇ ਨਿਯਮਾਂ ਨੂੰ ਮੰਨਣਾ ਅਤੇ ਜਿੱਥੇ ਤੁਸੀਂ ਰਹਿੰਦੇ ਹੋ, ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਹਨਾਂ ਦੇ ਅਨੁਸਾਰ ਚੱਲਣਾ ਕਿਉਂ ਜੋ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।