18“ ‘ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨਾਲ ਜਿਨਸੀ ਸੰਬੰਧ ਰੱਖਣ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
19“ ‘ਤੂੰ ਕਿਸੇ ਔਰਤ ਦੇ ਮਾਹਵਾਰੀ ਦੀ ਅਸ਼ੁੱਧਤਾ ਦੌਰਾਨ ਜਿਨਸੀ ਸੰਬੰਧ ਬਣਾਉਣ ਲਈ ਉਸ ਕੋਲ ਨਾ ਜਾਵੀਂ।
20“ ‘ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਾ ਰੱਖ ਅਤੇ ਉਸ ਨਾਲ ਆਪਣੇ ਆਪ ਨੂੰ ਅਸ਼ੁੱਧ ਨਾ ਕਰੀਂ।
21“ ‘ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲੋਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ ਨਾ ਤੂੰ ਆਪਣੇ ਪਰਮੇਸ਼ਵਰ ਦੇ ਨਾਮ ਨੂੰ ਬਦਨਾਮ ਕਰੀ, ਮੈਂ ਹੀ ਯਾਹਵੇਹ ਹਾਂ।
22“ ‘ਜਿਸ ਤਰ੍ਹਾਂ ਤੂੰ ਔਰਤ ਨਾਲ ਸੰਗ ਕਰਦਾ ਹੈ, ਉਸੇ ਤਰ੍ਹਾਂ ਕਿਸੇ ਆਦਮੀ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।