22“ ‘ਜਿਸ ਤਰ੍ਹਾਂ ਤੂੰ ਔਰਤ ਨਾਲ ਸੰਗ ਕਰਦਾ ਹੈ, ਉਸੇ ਤਰ੍ਹਾਂ ਕਿਸੇ ਆਦਮੀ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।
23“ ‘ਤੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਾ ਰੱਖੀ ਅਤੇ ਆਪਣੇ ਆਪ ਨੂੰ ਉਸ ਨਾਲ ਅਸ਼ੁੱਧ ਨਾ ਕਰੀਂ ਅਤੇ ਨਾ ਕੋਈ ਔਰਤ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਨਾਲ ਜਿਨਸੀ ਸੰਬੰਧ ਬਣਾਵੇ, ਇਹ ਘਿਣਾਉਣਾ ਕੰਮ ਹੈ।
24“ ‘ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਾ, ਕਿਉਂਕਿ ਇਸ ਤਰ੍ਹਾਂ ਉਹਨਾਂ ਕੌਮਾਂ ਨੂੰ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ।
25ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26ਪਰ ਤੁਸੀਂ ਮੇਰੇ ਫ਼ਰਮਾਨਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰਨੀ। ਭਾਵੇਂ ਦੇਸ਼ ਦਾ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਨ੍ਹਾਂ ਘਿਣਾਉਣੀਆਂ ਗੱਲਾਂ ਵਿੱਚੋਂ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ,