25ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26ਪਰ ਤੁਸੀਂ ਮੇਰੇ ਫ਼ਰਮਾਨਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰਨੀ। ਭਾਵੇਂ ਦੇਸ਼ ਦਾ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਨ੍ਹਾਂ ਘਿਣਾਉਣੀਆਂ ਗੱਲਾਂ ਵਿੱਚੋਂ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ,
27ਕਿਉਂ ਜੋ ਇਹ ਸਭ ਕੁਝ ਉਹਨਾਂ ਲੋਕਾਂ ਨੇ ਕੀਤਾ ਜੋ ਤੁਹਾਡੇ ਤੋਂ ਪਹਿਲਾਂ ਦੇਸ਼ ਵਿੱਚ ਰਹਿੰਦੇ ਸਨ, ਅਤੇ ਧਰਤੀ ਅਸ਼ੁੱਧ ਹੋ ਗਈ।
28ਅਤੇ ਜੇ ਤੁਸੀਂ ਧਰਤੀ ਨੂੰ ਅਸ਼ੁੱਧ ਕਰੋਗੇ, ਤਾਂ ਇਹ ਤੁਹਾਨੂੰ ਉਗਲ ਦੇਵੇ ਜਿਵੇਂ ਕਿ ਇਸ ਨੇ ਤੁਹਾਡੇ ਤੋਂ ਪਹਿਲਾਂ ਦੀਆਂ ਕੌਮਾਂ ਨੂੰ ਉਗਲ ਦਿੱਤਾ ਸੀ।
29“ ‘ਹਰ ਕੋਈ ਜੋ ਇਹਨਾਂ ਘਿਣਾਉਣੇ ਕੰਮਾਂ ਵਿੱਚੋਂ ਕੋਈ ਵੀ ਕਰਦਾ ਹੈ ਅਜਿਹੇ ਵਿਅਕਤੀਆਂ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।