ਲੇਵਿਆਂ 18

ਤੁਸੀਂ ਮਿਸਰ ਦੇ ਦੇਸ਼ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ ਅਤੇ ਨਾ ਹੀ ਤੁਸੀਂ ਉਹਨਾਂ ਦੀਆਂ ਰੀਤਾਂ ਅਨੁਸਾਰ ਚੱਲਣਾ।

Leviticus 18:3 (UKJV) After the doings of the land of Egypt, wherein all of you dwelt, shall all of you not do: and after the doings of the land of Canaan, where I bring you, shall all of you not do: neither shall all of you walk in their ordinances.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਇਹ ਸੰਦੇਸ਼ ਦਿਓ, ‘ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

3ਤੁਸੀਂ ਮਿਸਰ ਦੇ ਦੇਸ਼ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ ਅਤੇ ਨਾ ਹੀ ਤੁਸੀਂ ਉਹਨਾਂ ਦੀਆਂ ਰੀਤਾਂ ਅਨੁਸਾਰ ਚੱਲਣਾ।

4ਤੁਸੀਂ ਮੇਰੇ ਨਿਯਮਾਂ ਨੂੰ ਮੰਨਣਾ ਅਤੇ ਜਿੱਥੇ ਤੁਸੀਂ ਰਹਿੰਦੇ ਹੋ, ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਹਨਾਂ ਦੇ ਅਨੁਸਾਰ ਚੱਲਣਾ ਕਿਉਂ ਜੋ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

5ਇਸ ਲਈ ਤੁਸੀਂ ਮੇਰੇ ਨਿਯਮਾਂ ਬਿਧੀਆਂ ਦੀ ਪਾਲਨਾ ਕਰਨਾ ਕਿਉਂਕਿ ਜਿਹੜਾ ਵਿਅਕਤੀ ਇਹਨਾਂ ਨੂੰ ਮੰਨਦਾ ਹੈ ਉਹ ਇਹਨਾਂ ਕਰਕੇ ਜੀਉਂਦਾ ਰਹੇਗਾ, ਮੈਂ ਹੀ ਯਾਹਵੇਹ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.