1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
2“ਇਸਰਾਏਲ ਦੀ ਸਾਰੀ ਸਭਾ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਪਵਿੱਤਰ ਹਾਂ।
3“ ‘ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਅਤੇ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
4“ ‘ਮੂਰਤੀਆਂ ਵੱਲ ਨਾ ਮੁੜੋ ਅਤੇ ਨਾ ਹੀ ਆਪਣੇ ਲਈ ਧਾਤ ਨੂੰ ਢਾਲ ਕੇ ਦੇਵਤੇ ਬਣਾਓ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।