ਲੇਵਿਆਂ 19

“ ‘ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਅਤੇ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

Leviticus 19:3 (UKJV) All of you shall fear every man his mother, and his father, and keep my sabbaths: I am the LORD your God.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲ ਦੀ ਸਾਰੀ ਸਭਾ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਪਵਿੱਤਰ ਹਾਂ।

3“ ‘ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਅਤੇ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

4“ ‘ਮੂਰਤੀਆਂ ਵੱਲ ਨਾ ਮੁੜੋ ਅਤੇ ਨਾ ਹੀ ਆਪਣੇ ਲਈ ਧਾਤ ਨੂੰ ਢਾਲ ਕੇ ਦੇਵਤੇ ਬਣਾਓ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

5“ ‘ਜਦੋਂ ਤੁਸੀਂ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਂਦੇ ਹੋ, ਤਾਂ ਇਸ ਨੂੰ ਇਸ ਤਰੀਕੇ ਨਾਲ ਬਲੀਦਾਨ ਕਰੋ ਕਿ ਇਸਨੂੰ ਮੈਂ ਸਵੀਕਾਰ ਕਰ ਲਵਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.