ਲੇਵਿਆਂ 19

“ ‘ਬਜ਼ੁਰਗਾਂ ਦੀ ਮੌਜੂਦਗੀ ਵਿੱਚ ਖੜ੍ਹੇ ਹੋਵੋ, ਬਜ਼ੁਰਗਾਂ ਦਾ ਆਦਰ ਕਰੋ ਅਤੇ ਆਪਣੇ ਪਰਮੇਸ਼ਵਰ ਤੋਂ ਡਰਨਾ। ਮੈਂ ਯਾਹਵੇਹ ਹਾਂ।

Leviticus 19:32 (UKJV) You shall rise up before the hoary head, and honour the face of the old man, and fear your God: I am the LORD.

30“ ‘ਮੇਰੇ ਸਬਤ ਦੀ ਪਾਲਣਾ ਕਰੋ ਅਤੇ ਮੇਰੇ ਪਵਿੱਤਰ ਅਸਥਾਨ ਦਾ ਸਤਿਕਾਰ ਕਰਨਾ। ਮੈਂ ਯਾਹਵੇਹ ਹਾਂ।

31“ ‘ਤੁਸੀਂ ਝਾੜਾ-ਫੂਕੀ ਕਰਨ ਵਾਲਿਆ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

32“ ‘ਬਜ਼ੁਰਗਾਂ ਦੀ ਮੌਜੂਦਗੀ ਵਿੱਚ ਖੜ੍ਹੇ ਹੋਵੋ, ਬਜ਼ੁਰਗਾਂ ਦਾ ਆਦਰ ਕਰੋ ਅਤੇ ਆਪਣੇ ਪਰਮੇਸ਼ਵਰ ਤੋਂ ਡਰਨਾ। ਮੈਂ ਯਾਹਵੇਹ ਹਾਂ।

33“ ‘ਜਦੋਂ ਕੋਈ ਪਰਦੇਸੀ ਤੁਹਾਡੇ ਦੇਸ਼ ਵਿੱਚ ਤੁਹਾਡੇ ਵਿਚਕਾਰ ਵੱਸਦਾ ਹੈ, ਤਾਂ ਉਸ ਨਾਲ ਦੁਰਵਿਵਹਾਰ ਨਾ ਕਰਨਾ।

34ਤੁਹਾਡੇ ਵਿੱਚ ਰਹਿਣ ਵਾਲੇ ਵਿਦੇਸ਼ੀ ਨੂੰ ਤੁਹਾਡੇ ਮੂਲ-ਜਨਮ ਵਾਂਗ ਮੰਨਿਆ ਜਾਵੇ। ਉਹਨਾਂ ਨੂੰ ਆਪਣੇ ਵਾਂਗ ਪਿਆਰ ਕਰੋ, ਕਿਉਂਕਿ ਤੁਸੀਂ ਮਿਸਰ ਵਿੱਚ ਪਰਦੇਸੀ ਸੀ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.