31“ ‘ਤੁਸੀਂ ਝਾੜਾ-ਫੂਕੀ ਕਰਨ ਵਾਲਿਆ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
32“ ‘ਬਜ਼ੁਰਗਾਂ ਦੀ ਮੌਜੂਦਗੀ ਵਿੱਚ ਖੜ੍ਹੇ ਹੋਵੋ, ਬਜ਼ੁਰਗਾਂ ਦਾ ਆਦਰ ਕਰੋ ਅਤੇ ਆਪਣੇ ਪਰਮੇਸ਼ਵਰ ਤੋਂ ਡਰਨਾ। ਮੈਂ ਯਾਹਵੇਹ ਹਾਂ।
33“ ‘ਜਦੋਂ ਕੋਈ ਪਰਦੇਸੀ ਤੁਹਾਡੇ ਦੇਸ਼ ਵਿੱਚ ਤੁਹਾਡੇ ਵਿਚਕਾਰ ਵੱਸਦਾ ਹੈ, ਤਾਂ ਉਸ ਨਾਲ ਦੁਰਵਿਵਹਾਰ ਨਾ ਕਰਨਾ।
34ਤੁਹਾਡੇ ਵਿੱਚ ਰਹਿਣ ਵਾਲੇ ਵਿਦੇਸ਼ੀ ਨੂੰ ਤੁਹਾਡੇ ਮੂਲ-ਜਨਮ ਵਾਂਗ ਮੰਨਿਆ ਜਾਵੇ। ਉਹਨਾਂ ਨੂੰ ਆਪਣੇ ਵਾਂਗ ਪਿਆਰ ਕਰੋ, ਕਿਉਂਕਿ ਤੁਸੀਂ ਮਿਸਰ ਵਿੱਚ ਪਰਦੇਸੀ ਸੀ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
35“ ‘ਲੰਬਾਈ, ਭਾਰ ਜਾਂ ਮਾਤਰਾ ਨੂੰ ਮਾਪਣ ਵੇਲੇ ਬੇਈਮਾਨ ਮਾਪਦੰਡਾਂ ਦੀ ਵਰਤੋਂ ਨਾ ਕਰੋ।