ਲੇਵਿਆਂ 2

ਆਪਣੀਆਂ ਸਾਰੀਆਂ ਅਨਾਜ ਦੀਆਂ ਭੇਟਾਂ ਵਿੱਚ ਲੂਣ ਪਾਓ। ਆਪਣੇ ਅਨਾਜ ਦੀਆਂ ਭੇਟਾਂ ਵਿੱਚੋਂ ਆਪਣੇ ਪਰਮੇਸ਼ਵਰ ਦੇ ਨੇਮ ਦਾ ਲੂਣ ਨਾ ਛੱਡੋ, ਅਤੇ ਆਪਣੀਆਂ ਸਾਰੀਆਂ ਭੇਟਾਂ ਵਿੱਚ ਲੂਣ ਪਾਓ।

Leviticus 2:13 (UKJV) And every oblation of your food offering shall you season with salt; neither shall you suffer the salt of the covenant of your God to be lacking from your food offering: with all yours offerings you shall offer salt.

11“ ‘ਹਰ ਅਨਾਜ ਦੀ ਭੇਟ ਜੋ ਤੁਸੀਂ ਯਾਹਵੇਹ ਲਈ ਲਿਆਉਂਦੇ ਹੋ, ਬਿਨਾਂ ਖਮੀਰ ਦੇ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਤੁਹਾਨੂੰ ਯਾਹਵੇਹ ਨੂੰ ਚੜ੍ਹਾਏ ਜਾਣ ਦੀ ਭੇਟ ਵਿੱਚ ਕੋਈ ਵੀ ਖਮੀਰ ਜਾਂ ਸ਼ਹਿਦ ਨਹੀਂ ਸਾੜਨਾ ਚਾਹੀਦਾ।

12ਤੁਸੀਂ ਉਹਨਾਂ ਨੂੰ ਪਹਿਲੇ ਫਲਾਂ ਦੀ ਭੇਟ ਵਜੋਂ ਯਾਹਵੇਹ ਦੇ ਕੋਲ ਲਿਆ ਸਕਦੇ ਹੋ, ਪਰ ਉਹਨਾਂ ਨੂੰ ਜਗਵੇਦੀ ਉੱਤੇ ਖੁਸ਼ਬੂਦਾਰ ਸੁਗੰਧ ਵਜੋਂ ਨਹੀਂ ਚੜ੍ਹਾਇਆ ਜਾਣਾ ਚਾਹੀਦਾ ਹੈ।

13ਆਪਣੀਆਂ ਸਾਰੀਆਂ ਅਨਾਜ ਦੀਆਂ ਭੇਟਾਂ ਵਿੱਚ ਲੂਣ ਪਾਓ। ਆਪਣੇ ਅਨਾਜ ਦੀਆਂ ਭੇਟਾਂ ਵਿੱਚੋਂ ਆਪਣੇ ਪਰਮੇਸ਼ਵਰ ਦੇ ਨੇਮ ਦਾ ਲੂਣ ਨਾ ਛੱਡੋ, ਅਤੇ ਆਪਣੀਆਂ ਸਾਰੀਆਂ ਭੇਟਾਂ ਵਿੱਚ ਲੂਣ ਪਾਓ।

14“ ‘ਜੇਕਰ ਤੁਸੀਂ ਯਾਹਵੇਹ ਨੂੰ ਪਹਿਲੀ ਫ਼ਸਲ ਦੀ ਭੇਟ ਚੜ੍ਹਾਉਂਦੇ ਹੋ, ਤਾਂ ਆਪਣੀ ਪਹਿਲੀ ਫ਼ਸਲ ਦੀ ਭੇਟ ਦੇ ਨਾਲ ਅੱਗ ਉੱਤੇ ਭੁੰਨੇ ਹੋਏ ਨਵੇਂ ਅਨਾਜ ਦੇ ਸਿੱਟੇ ਹੋਮ ਬਲੀ ਵਜੋਂ ਲਿਆਓ।

15ਇਸ ਉੱਤੇ ਤੇਲ ਅਤੇ ਲੁਬਾਨ ਪਾਈ, ਇਹ ਇੱਕ ਅਨਾਜ ਦੀ ਭੇਟ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.