ਲੇਵਿਆਂ 20

ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Leviticus 20:1 (UKJV) And the LORD spoke unto Moses, saying,

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲ ਦੇ ਲੋਕਾਂ ਨੂੰ ਆਖ, ‘ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਵੀ ਪਰਦੇਸੀ ਜਿਹੜਾ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਕਿਸੇ ਦੀ ਬਲੀ ਦਿੰਦਾ ਹੈ, ਉਸਨੂੰ ਮਾਰਿਆ ਜਾਵੇ ਅਤੇ ਦੇਸ਼ ਦੇ ਲੋਕ ਉਸਨੂੰ ਪੱਥਰਾਂ ਨਾਲ ਮਾਰ ਸੁੱਟਣ।

3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲੋਕ ਦੇ ਅੱਗੇ ਚੜ੍ਹਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.