ਲੇਵਿਆਂ 20

ਤੁਹਾਨੂੰ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਅਨੁਸਾਰ ਨਹੀਂ ਜੀਣਾ ਚਾਹੀਦਾ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਕੱਢਣ ਜਾ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਇਹ ਸਭ ਕੁਝ ਕੀਤਾ, ਮੈਂ ਉਹਨਾਂ ਤੋਂ ਨਫ਼ਰਤ ਕਰਦਾ ਹਾਂ।

Leviticus 20:23 (UKJV) And all of you shall not walk in the manners of the nation, which I cast out before you: for they committed all these things, and therefore I abhorred them.

21“ ‘ਜੇ ਕੋਈ ਆਦਮੀ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਦਾ ਹੈ, ਤਾਂ ਇਹ ਅਸ਼ੁੱਧਤਾ ਦਾ ਕੰਮ ਹੈ ਉਸਨੇ ਆਪਣੇ ਭਰਾ ਨੂੰ ਬੇਇੱਜ਼ਤ ਕੀਤਾ ਹੈ ਇਸ ਲਈ ਉਹ ਬੇ-ਔਲਾਦ ਹੋਣਗੇ।

22“ ‘ਮੇਰੇ ਸਾਰੇ ਫ਼ਰਮਾਨਾਂ ਅਤੇ ਕਾਨੂੰਨਾਂ ਦੀ ਪਾਲਣਾ ਕਰੋ ਅਤੇ ਉਹਨਾਂ ਨੂੰ ਮੰਨਣਾ, ਤਾਂ ਜੋ ਉਹ ਧਰਤੀ ਜਿੱਥੇ ਮੈਂ ਤੁਹਾਨੂੰ ਰਹਿਣ ਲਈ ਲਿਆ ਰਿਹਾ ਹਾਂ ਤੁਹਾਨੂੰ ਉਗਲ ਨਾ ਦੇਵੇ।

23ਤੁਹਾਨੂੰ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਅਨੁਸਾਰ ਨਹੀਂ ਜੀਣਾ ਚਾਹੀਦਾ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਕੱਢਣ ਜਾ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਇਹ ਸਭ ਕੁਝ ਕੀਤਾ, ਮੈਂ ਉਹਨਾਂ ਤੋਂ ਨਫ਼ਰਤ ਕਰਦਾ ਹਾਂ।

24ਪਰ ਮੈਂ ਤੁਹਾਨੂੰ ਕਿਹਾ, “ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰੋਗੇ। ਮੈਂ ਇਹ ਤੁਹਾਨੂੰ ਵਿਰਾਸਤ ਵਜੋਂ ਦੇਵਾਂਗਾ, ਉਹ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ।” ਮੈਂ ਤੁਹਾਡਾ ਪਰਮੇਸ਼ਵਰ ਹਾਂ, ਜਿਸਨੇ ਤੁਹਾਨੂੰ ਕੌਮਾਂ ਤੋਂ ਵੱਖਰਾ ਕੀਤਾ ਹੈ।

25“ ‘ਇਸ ਲਈ ਤੁਹਾਨੂੰ ਸਾਫ਼ ਅਤੇ ਅਸ਼ੁੱਧ ਜਾਨਵਰਾਂ ਅਤੇ ਅਸ਼ੁੱਧ ਅਤੇ ਸਾਫ਼ ਪੰਛੀਆਂ ਵਿੱਚ ਫ਼ਰਕ ਕਰਨਾ ਚਾਹੀਦਾ ਹੈ। ਆਪਣੇ ਆਪ ਨੂੰ ਕਿਸੇ ਜਾਨਵਰ ਜਾਂ ਪੰਛੀ ਜਾਂ ਜ਼ਮੀਨ ਦੇ ਨਾਲ ਚੱਲਣ ਵਾਲੀ ਕਿਸੇ ਵੀ ਚੀਜ਼ ਨਾਲ ਅਸ਼ੁੱਧ ਨਹੀਂ ਕਰਨਾ ਚਾਹੀਦਾ, ਜਿਨ੍ਹਾਂ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.