ਲੇਵਿਆਂ 20

“ ‘ਇਸ ਲਈ ਤੁਹਾਨੂੰ ਸਾਫ਼ ਅਤੇ ਅਸ਼ੁੱਧ ਜਾਨਵਰਾਂ ਅਤੇ ਅਸ਼ੁੱਧ ਅਤੇ ਸਾਫ਼ ਪੰਛੀਆਂ ਵਿੱਚ ਫ਼ਰਕ ਕਰਨਾ ਚਾਹੀਦਾ ਹੈ। ਆਪਣੇ ਆਪ ਨੂੰ ਕਿਸੇ ਜਾਨਵਰ ਜਾਂ ਪੰਛੀ ਜਾਂ ਜ਼ਮੀਨ ਦੇ ਨਾਲ ਚੱਲਣ ਵਾਲੀ ਕਿਸੇ ਵੀ ਚੀਜ਼ ਨਾਲ ਅਸ਼ੁੱਧ ਨਹੀਂ ਕਰਨਾ ਚਾਹੀਦਾ, ਜਿਨ੍ਹਾਂ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾਇਆ ਹੈ।

Leviticus 20:25 (UKJV) All of you shall therefore put difference between clean beasts and unclean, and between unclean fowls and clean: and all of you shall not make your souls abominable by beast, or by fowl, or by any manner of living thing that creeps on the ground, which I have separated from you as unclean.

23ਤੁਹਾਨੂੰ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਅਨੁਸਾਰ ਨਹੀਂ ਜੀਣਾ ਚਾਹੀਦਾ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਕੱਢਣ ਜਾ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਇਹ ਸਭ ਕੁਝ ਕੀਤਾ, ਮੈਂ ਉਹਨਾਂ ਤੋਂ ਨਫ਼ਰਤ ਕਰਦਾ ਹਾਂ।

24ਪਰ ਮੈਂ ਤੁਹਾਨੂੰ ਕਿਹਾ, “ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰੋਗੇ। ਮੈਂ ਇਹ ਤੁਹਾਨੂੰ ਵਿਰਾਸਤ ਵਜੋਂ ਦੇਵਾਂਗਾ, ਉਹ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ।” ਮੈਂ ਤੁਹਾਡਾ ਪਰਮੇਸ਼ਵਰ ਹਾਂ, ਜਿਸਨੇ ਤੁਹਾਨੂੰ ਕੌਮਾਂ ਤੋਂ ਵੱਖਰਾ ਕੀਤਾ ਹੈ।

25“ ‘ਇਸ ਲਈ ਤੁਹਾਨੂੰ ਸਾਫ਼ ਅਤੇ ਅਸ਼ੁੱਧ ਜਾਨਵਰਾਂ ਅਤੇ ਅਸ਼ੁੱਧ ਅਤੇ ਸਾਫ਼ ਪੰਛੀਆਂ ਵਿੱਚ ਫ਼ਰਕ ਕਰਨਾ ਚਾਹੀਦਾ ਹੈ। ਆਪਣੇ ਆਪ ਨੂੰ ਕਿਸੇ ਜਾਨਵਰ ਜਾਂ ਪੰਛੀ ਜਾਂ ਜ਼ਮੀਨ ਦੇ ਨਾਲ ਚੱਲਣ ਵਾਲੀ ਕਿਸੇ ਵੀ ਚੀਜ਼ ਨਾਲ ਅਸ਼ੁੱਧ ਨਹੀਂ ਕਰਨਾ ਚਾਹੀਦਾ, ਜਿਨ੍ਹਾਂ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾਇਆ ਹੈ।

26ਤੁਸੀਂ ਮੇਰੇ ਲਈ ਪਵਿੱਤਰ ਬਣੋ ਕਿਉਂਕਿ ਮੈਂ, ਯਾਹਵੇਹ, ਪਵਿੱਤਰ ਹਾਂ, ਅਤੇ ਮੈਂ ਤੁਹਾਨੂੰ ਕੌਮਾਂ ਤੋਂ ਆਪਣੇ ਹੋਣ ਲਈ ਵੱਖਰਾ ਕੀਤਾ ਹੈ।

27“ ‘ਤੁਹਾਡੇ ਵਿੱਚੋਂ ਜੇਕਰ ਕੋਈ ਆਦਮੀ ਜਾਂ ਔਰਤ ਜੋ ਜਾਦੂ-ਟੂਣਾ ਕਰਨ ਵਾਲੇ ਹੋਣ, ਉਹਨਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਤੁਸੀਂ ਉਹਨਾਂ ਨੂੰ ਪੱਥਰ ਮਾਰਨਾ ਹੈ, ਉਹਨਾਂ ਦਾ ਖੂਨ ਉਹਨਾਂ ਦੇ ਆਪਣੇ ਸਿਰਾਂ ਤੇ ਹੋਵੇਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.