ਲੇਵਿਆਂ 20

ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲੋਕ ਦੇ ਅੱਗੇ ਚੜ੍ਹਾਇਆ ਹੈ।

Leviticus 20:3 (UKJV) And I will set my face against that man, and will cut him off from among his people; because he has given of his seed unto Molech, to defile my sanctuary, and to profane my holy name.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲ ਦੇ ਲੋਕਾਂ ਨੂੰ ਆਖ, ‘ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਵੀ ਪਰਦੇਸੀ ਜਿਹੜਾ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਕਿਸੇ ਦੀ ਬਲੀ ਦਿੰਦਾ ਹੈ, ਉਸਨੂੰ ਮਾਰਿਆ ਜਾਵੇ ਅਤੇ ਦੇਸ਼ ਦੇ ਲੋਕ ਉਸਨੂੰ ਪੱਥਰਾਂ ਨਾਲ ਮਾਰ ਸੁੱਟਣ।

3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲੋਕ ਦੇ ਅੱਗੇ ਚੜ੍ਹਾਇਆ ਹੈ।

4ਜੇ ਉਸ ਦੇਸ਼ ਦੇ ਲੋਕ ਉਸ ਮਨੁੱਖ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਹਨ ਜਦੋਂ ਉਹ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਇੱਕ ਦੀ ਬਲੀ ਚੜ੍ਹਾਉਂਦਾ ਹੈ ਅਤੇ ਜੇ ਉਸਨੂੰ ਨਾ ਮਾਰਨ,

5ਮੈਂ ਆਪ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਆਪਣਾ ਮੂੰਹ ਫੇਰ ਲਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਉਹਨਾਂ ਸਾਰਿਆਂ ਤੋਂ ਅੱਡ ਕਰ ਦਿਆਂਗਾ ਜਿਨ੍ਹਾਂ ਨੇ ਉਸ ਦੇ ਪਿੱਛੇ ਲੱਗ ਕੇ ਜੋ ਮੋਲੋਕ ਨਾਲ ਵਿਭਚਾਰ ਕੀਤਾ ਉਨ੍ਹਾਂ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.