ਲੇਵਿਆਂ 20

ਮੈਂ ਆਪ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਆਪਣਾ ਮੂੰਹ ਫੇਰ ਲਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਉਹਨਾਂ ਸਾਰਿਆਂ ਤੋਂ ਅੱਡ ਕਰ ਦਿਆਂਗਾ ਜਿਨ੍ਹਾਂ ਨੇ ਉਸ ਦੇ ਪਿੱਛੇ ਲੱਗ ਕੇ ਜੋ ਮੋਲੋਕ ਨਾਲ ਵਿਭਚਾਰ ਕੀਤਾ ਉਨ੍ਹਾਂ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

Leviticus 20:5 (UKJV) Then I will set my face against that man, and against his family, and will cut him off, and all that go a whoring after him, to commit whoredom with Molech, from among their people.

3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲੋਕ ਦੇ ਅੱਗੇ ਚੜ੍ਹਾਇਆ ਹੈ।

4ਜੇ ਉਸ ਦੇਸ਼ ਦੇ ਲੋਕ ਉਸ ਮਨੁੱਖ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਹਨ ਜਦੋਂ ਉਹ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਇੱਕ ਦੀ ਬਲੀ ਚੜ੍ਹਾਉਂਦਾ ਹੈ ਅਤੇ ਜੇ ਉਸਨੂੰ ਨਾ ਮਾਰਨ,

5ਮੈਂ ਆਪ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਆਪਣਾ ਮੂੰਹ ਫੇਰ ਲਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਉਹਨਾਂ ਸਾਰਿਆਂ ਤੋਂ ਅੱਡ ਕਰ ਦਿਆਂਗਾ ਜਿਨ੍ਹਾਂ ਨੇ ਉਸ ਦੇ ਪਿੱਛੇ ਲੱਗ ਕੇ ਜੋ ਮੋਲੋਕ ਨਾਲ ਵਿਭਚਾਰ ਕੀਤਾ ਉਨ੍ਹਾਂ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

6“ ‘ਮੈਂ ਆਪਣਾ ਮੂੰਹ ਹਰ ਉਸ ਵਿਅਕਤੀ ਦੇ ਵਿਰੁੱਧ ਰੱਖਾਂਗਾ ਜੋ ਜਾਦੂਗਰੀਆਂ ਵੱਲ ਮੁੜਦੇ ਹਨ ਅਤੇ ਉਹਨਾਂ ਦਾ ਅਨੁਸਰਣ ਕਰ ਕੇ ਆਪਣੇ ਆਪ ਨੂੰ ਵਿਭਚਾਰੀ ਬਣਾਉਂਦੇ ਹਨ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

7“ ‘ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.