ਲੇਵਿਆਂ 20

“ ‘ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

Leviticus 20:7 (UKJV) Sanctify yourselves therefore, and be all of you holy: for I am the LORD your God.

5ਮੈਂ ਆਪ ਉਸ ਤੋਂ ਅਤੇ ਉਸ ਦੇ ਪਰਿਵਾਰ ਤੋਂ ਆਪਣਾ ਮੂੰਹ ਫੇਰ ਲਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਉਹਨਾਂ ਸਾਰਿਆਂ ਤੋਂ ਅੱਡ ਕਰ ਦਿਆਂਗਾ ਜਿਨ੍ਹਾਂ ਨੇ ਉਸ ਦੇ ਪਿੱਛੇ ਲੱਗ ਕੇ ਜੋ ਮੋਲੋਕ ਨਾਲ ਵਿਭਚਾਰ ਕੀਤਾ ਉਨ੍ਹਾਂ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

6“ ‘ਮੈਂ ਆਪਣਾ ਮੂੰਹ ਹਰ ਉਸ ਵਿਅਕਤੀ ਦੇ ਵਿਰੁੱਧ ਰੱਖਾਂਗਾ ਜੋ ਜਾਦੂਗਰੀਆਂ ਵੱਲ ਮੁੜਦੇ ਹਨ ਅਤੇ ਉਹਨਾਂ ਦਾ ਅਨੁਸਰਣ ਕਰ ਕੇ ਆਪਣੇ ਆਪ ਨੂੰ ਵਿਭਚਾਰੀ ਬਣਾਉਂਦੇ ਹਨ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

7“ ‘ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

8ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਣਾ ਕਰੋ; ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।

9“ ‘ਕੋਈ ਵੀ ਵਿਅਕਤੀ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦਿੰਦਾ ਹੈ ਉਹ ਮਾਰਿਆ ਜਾਵੇ ਕਿਉਂਕਿ ਉਹਨਾਂ ਨੇ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦਿੱਤਾ ਹੈ, ਉਹਨਾਂ ਦਾ ਖੂਨ ਉਹਨਾਂ ਦੇ ਆਪਣੇ ਸਿਰ ਉੱਤੇ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.