6“ ‘ਮੈਂ ਆਪਣਾ ਮੂੰਹ ਹਰ ਉਸ ਵਿਅਕਤੀ ਦੇ ਵਿਰੁੱਧ ਰੱਖਾਂਗਾ ਜੋ ਜਾਦੂਗਰੀਆਂ ਵੱਲ ਮੁੜਦੇ ਹਨ ਅਤੇ ਉਹਨਾਂ ਦਾ ਅਨੁਸਰਣ ਕਰ ਕੇ ਆਪਣੇ ਆਪ ਨੂੰ ਵਿਭਚਾਰੀ ਬਣਾਉਂਦੇ ਹਨ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
7“ ‘ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
8ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਣਾ ਕਰੋ; ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।
9“ ‘ਕੋਈ ਵੀ ਵਿਅਕਤੀ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦਿੰਦਾ ਹੈ ਉਹ ਮਾਰਿਆ ਜਾਵੇ ਕਿਉਂਕਿ ਉਹਨਾਂ ਨੇ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦਿੱਤਾ ਹੈ, ਉਹਨਾਂ ਦਾ ਖੂਨ ਉਹਨਾਂ ਦੇ ਆਪਣੇ ਸਿਰ ਉੱਤੇ ਹੋਵੇਗਾ।
10“ ‘ਜੇ ਕੋਈ ਆਦਮੀ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਤਾਂ ਉਹ ਵਿਅਕਤੀ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਹਾਂ ਨੂੰ ਮਾਰਿਆ ਜਾਵੇ।