1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਦੇ ਪੁੱਤਰਾਂ ਨਾਲ ਗੱਲ ਕਰ, ਜੋ ਜਾਜਕ ਹਨ ਅਤੇ ਉਹਨਾਂ ਨੂੰ ਆਖ, ‘ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਵੇ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
2ਕਿਸੇ ਨਜ਼ਦੀਕੀ ਰਿਸ਼ਤੇਦਾਰ ਨੂੰ ਛੱਡ ਕੇ, ਜਿਵੇਂ ਕਿ ਉਸਦੀ ਮਾਂ ਜਾਂ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ
3ਜਾਂ ਇੱਕ ਅਣਵਿਆਹੀ ਭੈਣ ਜੋ ਉਸ ਉੱਤੇ ਨਿਰਭਰ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ ਹੈ ਉਸਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।