22ਉਹ ਆਪਣੇ ਪਰਮੇਸ਼ਵਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,
23ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਕਰੇ। ਮੈਂ ਯਾਹਵੇਹ ਹਾਂ, ਜੋ ਉਹਨਾਂ ਨੂੰ ਪਵਿੱਤਰ ਬਣਾਉਂਦਾ ਹੈ।’ ”
24ਇਸ ਲਈ ਮੋਸ਼ੇਹ ਨੇ ਇਹ ਗੱਲ ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀ।