ਲੇਵਿਆਂ 21

ਉਹਨਾਂ ਨੂੰ ਪਵਿੱਤਰ ਸਮਝੋ, ਕਿਉਂਕਿ ਉਹ ਤੁਹਾਡੇ ਪਰਮੇਸ਼ਵਰ ਦਾ ਭੋਜਨ ਚੜ੍ਹਾਉਂਦੇ ਹਨ। ਉਹਨਾਂ ਨੂੰ ਪਵਿੱਤਰ ਸਮਝੋ, ਕਿਉਂਕਿ ਮੈਂ ਯਾਹਵੇਹ ਪਵਿੱਤਰ ਹਾਂ ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।

Leviticus 21:8 (UKJV) You shall sanctify him therefore; for he offers the bread of your God: he shall be holy unto you: for I the LORD, which sanctify you, am holy.

6ਉਹਨਾਂ ਨੂੰ ਆਪਣੇ ਪਰਮੇਸ਼ਵਰ ਲਈ ਪਵਿੱਤਰ ਹੋਣਾ ਚਾਹੀਦਾ ਹੈ ਅਤੇ ਆਪਣੇ ਪਰਮੇਸ਼ਵਰ ਦੇ ਨਾਮ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

7“ ‘ਉਹ ਕਿਸੇ ਵੇਸਵਾ ਜਾ ਭ੍ਰਿਸ਼ਟ ਔਰਤਾਂ ਨਾਲ ਵਿਆਹ ਨਾ ਕਰਨ, ਨਾ ਆਪਣੇ ਪਤੀ ਵੱਲੋ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਹਨ।

8ਉਹਨਾਂ ਨੂੰ ਪਵਿੱਤਰ ਸਮਝੋ, ਕਿਉਂਕਿ ਉਹ ਤੁਹਾਡੇ ਪਰਮੇਸ਼ਵਰ ਦਾ ਭੋਜਨ ਚੜ੍ਹਾਉਂਦੇ ਹਨ। ਉਹਨਾਂ ਨੂੰ ਪਵਿੱਤਰ ਸਮਝੋ, ਕਿਉਂਕਿ ਮੈਂ ਯਾਹਵੇਹ ਪਵਿੱਤਰ ਹਾਂ ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।

9“ ‘ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭ੍ਰਿਸ਼ਟ ਕਰਦੀ ਹੈ ਤਾਂ ਉਹ ਆਪਣੇ ਪਿਤਾ ਦੀ ਬਦਨਾਮੀ ਕਰਦੀ ਹੈ, ਉਸਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।

10“ ‘ਪ੍ਰਧਾਨ ਜਾਜਕ, ਆਪਣੇ ਭਰਾਵਾਂ ਵਿੱਚੋਂ ਇੱਕ ਜਿਸ ਦੇ ਸਿਰ ਉੱਤੇ ਮਸਹ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਗਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.