ਲੇਵਿਆਂ 22

ਅਤੇ ਜਿਹੜਾ ਯਾਹਵੇਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾ ਆਪਣੀ ਖੁਸ਼ੀ ਦੀ ਭੇਟ ਲਈ ਬਲਦਾਂ ਜਾ ਭੇਡਾਂ ਵਿੱਚੋਂ ਭੇਟ ਲਈ ਬਲਦਾਂ ਜਾ ਭੇਡਾਂ ਵਿੱਚੋਂ ਭੇਟ ਚੜ੍ਹਾਵੇ ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।

Leviticus 22:21 (UKJV) And whosoever offers a sacrifice of peace offerings unto the LORD to accomplish his vow, or a freewill offering in beeves or sheep, it shall be perfect to be accepted; there shall be no blemish therein.

19ਤੁਸੀਂ ਪਸ਼ੂਆਂ, ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਭੇਟ ਚੜ੍ਹਾਓ, ਤਾਂ ਜੋ ਇਹ ਤੁਹਾਡੀ ਤਰਫ਼ੋਂ ਸਵੀਕਾਰ ਕੀਤਾ ਜਾ ਸਕੇ।

20ਪਰ ਜਿਸ ਕਿਸੇ ਵੀ ਚੀਜ਼ ਵਿੱਚ ਕੋਈ ਦੋਸ਼ ਹੋਵੇ ਉਹ ਨਾ ਚੜ੍ਹਾਉਣਾ ਕਿਉਂਕਿ ਇਹ ਤੁਹਾਡੇ ਲਈ ਸਵੀਕਾਰ ਨਹੀਂ ਕੀਤਾ ਜਾਵੇਗਾ।

21ਅਤੇ ਜਿਹੜਾ ਯਾਹਵੇਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾ ਆਪਣੀ ਖੁਸ਼ੀ ਦੀ ਭੇਟ ਲਈ ਬਲਦਾਂ ਜਾ ਭੇਡਾਂ ਵਿੱਚੋਂ ਭੇਟ ਲਈ ਬਲਦਾਂ ਜਾ ਭੇਡਾਂ ਵਿੱਚੋਂ ਭੇਟ ਚੜ੍ਹਾਵੇ ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।

22ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਾਹਵੇਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਾਹਵੇਹ ਦੇ ਅੱਗੇ ਚੜ੍ਹਾਉਣਾ।

23ਤੁਸੀਂ ਕਿਸੇ ਬਲਦ ਜਾਂ ਭੇਡ ਨੂੰ ਜਿਸ ਦਾ ਅੰਗ ਵੱਧ ਜਾ ਘੱਟ ਹੋਵੇ, ਖੁਸ਼ੀ ਦੀ ਭੇਟ ਕਰਕੇ ਚੜ੍ਹਾਂ ਸਕਦੇ ਹੋ, ਪਰ ਇਹ ਸੁੱਖਣਾ ਪੂਰੀ ਕਰਨ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.