6ਜਿਹੜਾ ਵਿਅਕਤੀ ਅਜਿਹੀ ਕਿਸੇ ਚੀਜ਼ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਉਸਨੂੰ ਪਵਿੱਤਰ ਭੇਟਾਂ ਵਿੱਚੋਂ ਕੋਈ ਵੀ ਨਹੀਂ ਖਾਣਾ ਚਾਹੀਦਾ ਜਦੋਂ ਤੱਕ ਉਹ ਪਾਣੀ ਨਾਲ ਇਸ਼ਨਾਨ ਨਹੀਂ ਕਰਦਾ।
7ਜਦੋਂ ਸੂਰਜ ਡੁੱਬ ਜਾਵੇਗਾ, ਉਹ ਸ਼ੁੱਧ ਹੋ ਜਾਵੇਗਾ, ਅਤੇ ਉਸ ਤੋਂ ਬਾਅਦ ਉਹ ਪਵਿੱਤਰ ਭੇਟਾਂ ਵਿੱਚੋਂ ਖਾ ਸਕਦਾ ਹੈ, ਕਿਉਂਕਿ ਉਹ ਉਸਦਾ ਭੋਜਨ ਹੈ।
8ਉਸਨੂੰ ਕੋਈ ਵੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਮਰੇ ਹੋਏ ਜਾਂ ਜੰਗਲੀ ਜਾਨਵਰਾਂ ਦੁਆਰਾ ਫਾੜੀ ਗਈ ਹੋਵੇ, ਅਤੇ ਇਸ ਲਈ ਉਹ ਅਸ਼ੁੱਧ ਹੋ ਜਾਵੇ। ਮੈਂ ਯਾਹਵੇਹ ਹਾਂ।
9“ ‘ਜਾਜਕ ਮੇਰੀ ਸੇਵਾ ਇਸ ਤਰ੍ਹਾਂ ਕਰਨ ਕਿ ਉਹ ਦੋਸ਼ੀ ਨਾ ਬਣ ਜਾਣ ਅਤੇ ਅਪਮਾਨਜਨਕ ਢੰਗ ਨਾਲ ਮਰਨ। ਮੈਂ ਯਾਹਵੇਹ ਹਾਂ, ਜੋ ਉਹਨਾਂ ਨੂੰ ਪਵਿੱਤਰ ਬਣਾਉਂਦਾ ਹੈ।
10“ ‘ਕਿਸੇ ਜਾਜਕ ਦੇ ਪਰਿਵਾਰ ਤੋਂ ਬਿਨ੍ਹਾਂ ਕੋਈ ਵੀ ਪਵਿੱਤਰ ਭੇਟ ਨਹੀਂ ਖਾ ਸਕਦਾ, ਨਾ ਹੀ ਕਿਸੇ ਜਾਜਕ ਦਾ ਮਹਿਮਾਨ ਜਾਂ ਉਸ ਦਾ ਕੰਮ ਕਰਨ ਵਾਲਾ ਇਸ ਨੂੰ ਖਾ ਸਕਦਾ ਹੈ।