ਲੇਵਿਆਂ 23

ਤੁਹਾਨੂੰ ਉਸ ਦਿਨ ਤੱਕ ਕੋਈ ਰੋਟੀ, ਭੁੰਨਿਆ ਜਾਂ ਨਵਾਂ ਅਨਾਜ ਨਹੀਂ ਖਾਣਾ, ਜਦੋਂ ਤੱਕ ਤੁਸੀਂ ਇਹ ਭੇਟ ਆਪਣੇ ਪਰਮੇਸ਼ਵਰ ਲਈ ਨਹੀਂ ਲਿਆਉਂਦੇ। ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਨਿਯਮ ਹੈ।

Leviticus 23:14 (UKJV) And all of you shall eat neither bread, nor parched corn, nor green ears, until the very same day that all of you have brought an offering unto your God: it shall be a statute for ever throughout your generations in all your dwellings.

12ਜਿਸ ਦਿਨ ਤੁਸੀਂ ਪੂਲੇ ਨੂੰ ਹਿਲਾਓਗੇ, ਤੁਸੀਂ ਹੋਮ ਦੀ ਭੇਟ ਵਜੋਂ ਇੱਕ ਸਾਲ ਦਾ ਇੱਕ ਨੁਕਸ ਰਹਿਤ ਲੇਲਾ ਯਾਹਵੇਹ ਨੂੰ ਚੜ੍ਹਾਉਣਾ,

13ਜ਼ੈਤੂਨ ਦਾ ਤੇਲ ਮਿਲੇ ਹੋਏ ਵੱਧੀਆ ਆਟੇ ਦੇ ਦੋ-ਦੱਸਵੇਂ ਹਿੱਸੇ ਦੀ ਅਨਾਜ ਦੀ ਭੇਟ ਦੇ ਨਾਲ, ਉਹ ਯਾਹਵੇਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖ਼ਰਸ ਹੋਵੇ।

14ਤੁਹਾਨੂੰ ਉਸ ਦਿਨ ਤੱਕ ਕੋਈ ਰੋਟੀ, ਭੁੰਨਿਆ ਜਾਂ ਨਵਾਂ ਅਨਾਜ ਨਹੀਂ ਖਾਣਾ, ਜਦੋਂ ਤੱਕ ਤੁਸੀਂ ਇਹ ਭੇਟ ਆਪਣੇ ਪਰਮੇਸ਼ਵਰ ਲਈ ਨਹੀਂ ਲਿਆਉਂਦੇ। ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਨਿਯਮ ਹੈ।

15“ ‘ਸਬਤ ਦੇ ਅਗਲੇ ਦਿਨ ਤੋਂ, ਜਿਸ ਦਿਨ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਪੂਰੇ ਸੱਤ ਹਫ਼ਤੇ ਗਿਣੋ।

16ਸੱਤਵੇਂ ਸਬਤ ਤੋਂ ਅਗਲੇ ਦਿਨ ਤੱਕ ਪੰਜਾਹ ਦਿਨ ਗਿਣ ਲੈਣਾ ਅਤੇ ਫਿਰ ਯਾਹਵੇਹ ਨੂੰ ਨਵੇਂ ਅਨਾਜ ਦੀ ਭੇਟ ਚੜ੍ਹਾਉਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.