ਲੇਵਿਆਂ 23

ਤੁਸੀਂ ਜਿੱਥੇ ਵੀ ਰਹਿੰਦੇ ਹੋ, ਉੱਥੋਂ ਤੁਸੀਂ ਸਭ ਤੋਂ ਵੱਧੀਆ ਦੋ ਕਿੱਲੋ ਆਟੇ ਦੀਆਂ ਰੋਟੀਆਂ ਜੋ ਖਮੀਰ ਨਾਲ ਪਕਾਈਆਂ, ਯਾਹਵੇਹ ਲਈ ਪਹਿਲੇ ਫਲ ਦੀ ਭੇਟ ਵਜੋਂ ਲਿਆਓ।

Leviticus 23:17 (UKJV) All of you shall bring out of your habitations two wave loaves of two tenth deals; they shall be of fine flour; they shall be baked with leaven; they are the first-fruits unto the LORD.

15“ ‘ਸਬਤ ਦੇ ਅਗਲੇ ਦਿਨ ਤੋਂ, ਜਿਸ ਦਿਨ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਪੂਰੇ ਸੱਤ ਹਫ਼ਤੇ ਗਿਣੋ।

16ਸੱਤਵੇਂ ਸਬਤ ਤੋਂ ਅਗਲੇ ਦਿਨ ਤੱਕ ਪੰਜਾਹ ਦਿਨ ਗਿਣ ਲੈਣਾ ਅਤੇ ਫਿਰ ਯਾਹਵੇਹ ਨੂੰ ਨਵੇਂ ਅਨਾਜ ਦੀ ਭੇਟ ਚੜ੍ਹਾਉਣਾ।

17ਤੁਸੀਂ ਜਿੱਥੇ ਵੀ ਰਹਿੰਦੇ ਹੋ, ਉੱਥੋਂ ਤੁਸੀਂ ਸਭ ਤੋਂ ਵੱਧੀਆ ਦੋ ਕਿੱਲੋ ਆਟੇ ਦੀਆਂ ਰੋਟੀਆਂ ਜੋ ਖਮੀਰ ਨਾਲ ਪਕਾਈਆਂ, ਯਾਹਵੇਹ ਲਈ ਪਹਿਲੇ ਫਲ ਦੀ ਭੇਟ ਵਜੋਂ ਲਿਆਓ।

18ਰੋਟੀ ਦੇ ਨਾਲ ਸੱਤ ਇੱਕ ਸਾਲ ਦੇ ਨਿਰਦੋਸ਼ ਲੇਲੇ, ਇੱਕ ਵੱਛਾ ਅਤੇ ਦੋ ਭੇਡੂ ਵੀ ਚੜ੍ਹਾਓ। ਇਹ ਸਾਰੇ ਯਾਹਵੇਹ ਲਈ ਹੋਮ ਦੀਆਂ ਭੇਟਾਂ ਹਨ, ਜਿਹੜੀਆਂ ਉਨ੍ਹਾਂ ਦੀਆਂ ਹੋਮ ਦੀਆਂ ਭੇਟਾਂ, ਉਨ੍ਹਾਂ ਦੀਆਂ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਲਈ ਇੱਕ ਸੁਗੰਧਤ ਸੁਗੰਧ ਹੋਣਗੀਆਂ।

19ਫਿਰ ਪਾਪ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਚੜ੍ਹਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.