ਲੇਵਿਆਂ 23

ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਦਾ ਐਲਾਨ ਕਰਨਾ ਹੈ ਅਤੇ ਕੋਈ ਕੰਮ-ਧੰਦਾ ਨਾ ਕਰਨਾ। ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਨਿਯਮ ਹੈ।

Leviticus 23:21 (UKJV) And all of you shall proclaim on the very same day, that it may be an holy convocation unto you: all of you shall do no servile work therein: it shall be a statute for ever in all your dwellings throughout your generations.

19ਫਿਰ ਪਾਪ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਚੜ੍ਹਾਓ।

20ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਦੇ ਨਾਲ, ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ। ਉਹ ਜਾਜਕ ਦੇ ਲਈ ਯਾਹਵੇਹ ਦੇ ਪਵਿੱਤਰ ਹੋਣ।

21ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਦਾ ਐਲਾਨ ਕਰਨਾ ਹੈ ਅਤੇ ਕੋਈ ਕੰਮ-ਧੰਦਾ ਨਾ ਕਰਨਾ। ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਨਿਯਮ ਹੈ।

22“ ‘ਜਦੋਂ ਤੁਸੀਂ ਆਪਣੀ ਜ਼ਮੀਨ ਦੀ ਵਾਢੀ ਕਰਦੇ ਹੋ, ਤਾਂ ਆਪਣੇ ਖੇਤ ਦੇ ਬਿਲਕੁਲ ਕਿਨਾਰਿਆਂ ਤੱਕ ਨਾ ਵੱਢੋ ਅਤੇ ਨਾ ਹੀ ਆਪਣੀ ਵਾਢੀ ਦੀ ਫ਼ਸਲ ਇਕੱਠੀ ਕਰੋ। ਉਹਨਾਂ ਨੂੰ ਗਰੀਬਾਂ ਲਈ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਲਈ ਛੱਡ ਦਿਓ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

23ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.