33ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
34“ਇਸਰਾਏਲੀਆਂ ਨੂੰ ਆਖੋ: ‘ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਯਾਹਵੇਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।
35ਪਹਿਲਾ ਦਿਨ ਇੱਕ ਪਵਿੱਤਰ ਸਭਾ ਹੋਵੇ; ਇਸ ਦਿਨ ਕੋਈ ਕੰਮ-ਧੰਦਾ ਨਾ ਕਰੋ।
36ਸੱਤ ਦਿਨਾਂ ਤੱਕ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਓ, ਅਤੇ ਅੱਠਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਓ। ਇਹ ਸਮਾਪਤੀ ਵਿਸ਼ੇਸ਼ ਸਭਾ ਹੈ; ਕੋਈ ਕੰਮ-ਧੰਦਾ ਨਾ ਕਰਨਾ।
37“ ‘ਇਹ ਯਾਹਵੇਹ ਦੇ ਨਿਯੁਕਤ ਤਿਉਹਾਰ ਹਨ, ਜਿਨ੍ਹਾਂ ਨੂੰ ਤੁਸੀਂ ਯਾਹਵੇਹ ਲਈ ਭੋਜਨ ਦੀਆਂ ਭੇਟਾਂ ਲਿਆਉਣ ਲਈ ਪਵਿੱਤਰ ਸਭਾ ਵਜੋਂ ਘੋਸ਼ਿਤ ਕਰਨਾ ਹੈ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ, ਬਲੀਆਂ ਅਤੇ ਪੀਣ ਦੀਆਂ ਭੇਟਾਂ ਹਰੇਕ ਦਿਨ ਲਈ ਹੋਣਗੀਆਂ।