ਲੇਵਿਆਂ 23

ਯਾਹਵੇਹ ਦਾ ਪਸਾਹ ਪਹਿਲੇ ਮਹੀਨੇ ਦੇ ਚੌਦਵੇਂ ਦਿਨ ਸ਼ਾਮ ਵੇਲੇ ਸ਼ੁਰੂ ਹੁੰਦਾ ਹੈ।

Leviticus 23:5 (UKJV) In the fourteenth day of the first month at even is the LORD's passover.

3“ ‘ਛੇ ਦਿਨ ਹਨ ਜਦੋਂ ਤੁਸੀਂ ਕੰਮ ਕਰ ਸਕਦੇ ਹੋ, ਪਰ ਸੱਤਵਾਂ ਦਿਨ ਸਬਤ ਦੇ ਆਰਾਮ ਦਾ ਦਿਨ ਹੈ, ਪਵਿੱਤਰ ਸਭਾ ਦਾ ਦਿਨ ਹੈ। ਤੁਸੀਂ ਉਸ ਦਿਨ ਕੋਈ ਕੰਮ ਨਹੀਂ ਕਰਨਾ; ਤੁਸੀਂ ਜਿੱਥੇ ਵੀ ਰਹਿੰਦੇ ਹੋ, ਇਹ ਯਾਹਵੇਹ ਲਈ ਇੱਕ ਸਬਤ ਹੈ।

4“ ‘ਇਹ ਯਾਹਵੇਹ ਦੇ ਨਿਯੁਕਤ ਤਿਉਹਾਰ ਹਨ, ਪਵਿੱਤਰ ਸਭਾ ਜਿਨ੍ਹਾਂ ਦਾ ਤੁਸੀਂ ਉਹਨਾਂ ਦੇ ਨਿਯਮਤ ਸਮਿਆਂ ਤੇ ਐਲਾਨ ਕਰਨਾ ਹੈ,

5ਯਾਹਵੇਹ ਦਾ ਪਸਾਹ ਪਹਿਲੇ ਮਹੀਨੇ ਦੇ ਚੌਦਵੇਂ ਦਿਨ ਸ਼ਾਮ ਵੇਲੇ ਸ਼ੁਰੂ ਹੁੰਦਾ ਹੈ।

6ਉਸ ਮਹੀਨੇ ਦੀ ਪੰਦਰਵੀਂ ਤਰੀਖ਼ ਨੂੰ ਯਾਹਵੇਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਣੀ ਚਾਹੀਦੀ ਹੈ।

7ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.