5ਯਾਹਵੇਹ ਦਾ ਪਸਾਹ ਪਹਿਲੇ ਮਹੀਨੇ ਦੇ ਚੌਦਵੇਂ ਦਿਨ ਸ਼ਾਮ ਵੇਲੇ ਸ਼ੁਰੂ ਹੁੰਦਾ ਹੈ।
6ਉਸ ਮਹੀਨੇ ਦੀ ਪੰਦਰਵੀਂ ਤਰੀਖ਼ ਨੂੰ ਯਾਹਵੇਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਣੀ ਚਾਹੀਦੀ ਹੈ।
7ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।
8ਸੱਤ ਦਿਨਾਂ ਲਈ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਓ ਅਤੇ ਸੱਤਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ।’ ”
9ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,