ਲੇਵਿਆਂ 23

ਸੱਤ ਦਿਨਾਂ ਲਈ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਓ ਅਤੇ ਸੱਤਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ।’ ”

Leviticus 23:8 (UKJV) But all of you shall offer an offering made by fire unto the LORD seven days: in the seventh day is an holy convocation: all of you shall do no servile work therein.

6ਉਸ ਮਹੀਨੇ ਦੀ ਪੰਦਰਵੀਂ ਤਰੀਖ਼ ਨੂੰ ਯਾਹਵੇਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਣੀ ਚਾਹੀਦੀ ਹੈ।

7ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।

8ਸੱਤ ਦਿਨਾਂ ਲਈ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਓ ਅਤੇ ਸੱਤਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ।’ ”

9ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

10“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜਦੋਂ ਤੁਸੀਂ ਉਸ ਦੇਸ਼ ਵਿੱਚ ਦਾਖਲ ਹੋਵੋ ਜੋ ਮੈਂ ਤੁਹਾਨੂੰ ਦੇਣ ਜਾ ਰਿਹਾ ਹਾਂ ਅਤੇ ਜਦ ਤੁਸੀਂ ਉਸਦੀ ਫਸਲ ਵੱਢੋਗੇ, ਤਾਂ ਜਾਜਕ ਕੋਲ ਪਹਿਲੇ ਅਨਾਜ ਦਾ ਇੱਕ ਪੂਲਾ ਲਿਆਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.