10ਹੁਣ ਇੱਕ ਇਸਰਾਏਲੀ ਮਾਂ ਅਤੇ ਇੱਕ ਮਿਸਰੀ ਪਿਤਾ ਦਾ ਪੁੱਤਰ ਇਸਰਾਏਲੀਆਂ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ।
11ਇਸਰਾਏਲੀ ਔਰਤ ਦੇ ਪੁੱਤਰ ਨੇ ਇੱਕ ਸਰਾਪ ਦੇ ਨਾਲ ਯਾਹਵੇਹ ਦੇ ਨਾਮ ਦੀ ਨਿੰਦਿਆ ਕੀਤੀ ਅਤੇ ਇਸ ਲਈ ਉਹ ਉਸਨੂੰ ਮੋਸ਼ੇਹ ਕੋਲ ਲੈ ਆਏ ਉਸ ਦੀ ਮਾਤਾ ਦਾ ਨਾਮ ਸ਼ਲੋਮੀਥ ਸੀ, ਜੋ ਕਿ ਦਿਬਰੀ ਦਾਨ ਦੀ ਗੋਤ ਦੀ ਧੀ ਸੀ।
12ਉਹਨਾਂ ਨੇ ਉਸਨੂੰ ਉਦੋਂ ਤੱਕ ਹਿਰਾਸਤ ਵਿੱਚ ਰੱਖਿਆ ਜਦੋਂ ਤੱਕ ਇਸ ਮਾਮਲੇ ਬਾਰੇ ਯਾਹਵੇਹ ਦੀ ਇੱਛਾ ਪੂਰੀ ਤਰ੍ਹਾਂ ਨਾ ਜਾਣ ਲੈਣ।
13ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
14“ਕੁਫ਼ਰ ਬਕਣ ਵਾਲੇ ਨੂੰ ਡੇਰੇ ਤੋਂ ਬਾਹਰ ਲੈ ਜਾਓ, ਜਿਨ੍ਹਾਂ ਨੇ ਉਸਨੂੰ ਸੁਣਿਆ ਉਹ ਉਸਦੇ ਸਿਰ ਉੱਤੇ ਹੱਥ ਰੱਖਣ ਅਤੇ ਸਾਰੀ ਸਭਾ ਉਸਨੂੰ ਪੱਥਰਾਂ ਨਾਲ ਮਾਰ ਸੁੱਟਣ।