1ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
2“ਇਸਰਾਏਲ ਦੇ ਲੋਕਾਂ ਨੂੰ ਹੁਕਮ ਦਿਓ ਕਿ ਉਹ ਤੁਹਾਡੇ ਕੋਲ ਰੋਸ਼ਨੀ ਲਈ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਬਲਦਾ ਰਹੇ।
3ਹਾਰੋਨ ਉਸਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਾਹਵੇਹ ਦੇ ਅੱਗੇ ਸਦਾ ਲਈ, ਸਾਖੀ ਦੇ ਪਰਦੇ ਤੋਂ ਬਾਹਰ ਮੰਡਲੀ ਦੇ ਡੇਰੇ ਵਿੱਚ ਸਜ਼ਾ ਕੇ ਰੱਖੇ। ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਸਦਾ ਲਈ ਇੱਕ ਬਿਧੀ ਹੈ।
4ਸ਼ੁੱਧ ਸੋਨੇ ਦੇ ਸ਼ਮਾਦਾਨ ਉੱਤੇ ਯਾਹਵੇਹ ਦੇ ਅੱਗੇ ਦੀਵਿਆਂ ਨੂੰ ਨਿਰੰਤਰ ਸਜ਼ਾ ਕੇ ਰੱਖਿਆ ਕਰੇ।