ਲੇਵਿਆਂ 25

ਜੇਕਰ, ਉਹਨਾਂ ਲਈ ਇਸ ਨੂੰ ਛੁਡਾਉਣ ਵਾਲਾ ਕੋਈ ਨਹੀਂ ਹੈ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,

Leviticus 25:26 (UKJV) And if the man have none to redeem it, and himself be able to redeem it;

24ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।

25“ ‘ਜੇ ਤੁਹਾਡਾ ਕੋਈ ਇਸਰਾਏਲੀ ਗਰੀਬ ਹੋ ਜਾਂਦਾ ਹੈ ਅਤੇ ਆਪਣੀ ਕੁਝ ਜਾਇਦਾਦ ਵੇਚ ਦਿੰਦਾ ਹੈ, ਤਾਂ ਉਸ ਦਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਆ ਕੇ ਉਸ ਚੀਜ਼ ਨੂੰ ਛੁਡਾ ਲਵੇ ਜੋ ਉਸਨੇ ਵੇਚਿਆ ਹੈ।

26ਜੇਕਰ, ਉਹਨਾਂ ਲਈ ਇਸ ਨੂੰ ਛੁਡਾਉਣ ਵਾਲਾ ਕੋਈ ਨਹੀਂ ਹੈ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,

27ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।

28ਪਰ ਜੇ ਉਹ ਵਾਪਸ ਛੁਡਾਉਣ ਦੇ ਯੋਗ ਨਾ ਹੋਵੇ, ਤਾਂ ਜੋ ਵੇਚਿਆ ਗਿਆ ਸੀ ਉਹ ਜੁਬਲੀ ਦੇ ਸਾਲ ਤੱਕ ਖਰੀਦਦਾਰ ਦੇ ਕਬਜ਼ੇ ਵਿੱਚ ਰਹੇਗਾ। ਇਹ ਅਨੰਦ ਦੇ ਸਾਲ ਵਿੱਚ ਵਾਪਸ ਕਰ ਦਿੱਤਾ ਜਾਵੇਗਾ, ਅਤੇ ਫਿਰ ਉਸਦੀ ਜਾਇਦਾਦ ਉਸਨੂੰ ਵਾਪਸ ਮਿਲ ਸਕਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.