ਲੇਵਿਆਂ 25

“ ‘ਕੋਈ ਵੀ ਵਿਅਕਤੀ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਇੱਕ ਘਰ ਵੇਚਦਾ ਹੈ, ਉਸਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸਨੂੰ ਛੁਡਾਉਣ ਦਾ ਅਧਿਕਾਰ ਹੈ।

Leviticus 25:29 (UKJV) And if a man sell a dwelling house in a walled city, then he may redeem it within a whole year after it is sold; within a full year may he redeem it.

27ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।

28ਪਰ ਜੇ ਉਹ ਵਾਪਸ ਛੁਡਾਉਣ ਦੇ ਯੋਗ ਨਾ ਹੋਵੇ, ਤਾਂ ਜੋ ਵੇਚਿਆ ਗਿਆ ਸੀ ਉਹ ਜੁਬਲੀ ਦੇ ਸਾਲ ਤੱਕ ਖਰੀਦਦਾਰ ਦੇ ਕਬਜ਼ੇ ਵਿੱਚ ਰਹੇਗਾ। ਇਹ ਅਨੰਦ ਦੇ ਸਾਲ ਵਿੱਚ ਵਾਪਸ ਕਰ ਦਿੱਤਾ ਜਾਵੇਗਾ, ਅਤੇ ਫਿਰ ਉਸਦੀ ਜਾਇਦਾਦ ਉਸਨੂੰ ਵਾਪਸ ਮਿਲ ਸਕਦੀ ਹੈ।

29“ ‘ਕੋਈ ਵੀ ਵਿਅਕਤੀ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਇੱਕ ਘਰ ਵੇਚਦਾ ਹੈ, ਉਸਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸਨੂੰ ਛੁਡਾਉਣ ਦਾ ਅਧਿਕਾਰ ਹੈ।

30ਜੇਕਰ ਪੂਰਾ ਸਾਲ ਬੀਤ ਜਾਣ ਤੋਂ ਪਹਿਲਾਂ ਇਸ ਨੂੰ ਛੁਡਾਇਆ ਨਹੀਂ ਜਾਂਦਾ ਹੈ, ਤਾਂ ਕੰਧ ਵਾਲੇ ਸ਼ਹਿਰ ਵਿੱਚ ਘਰ ਸਥਾਈ ਤੌਰ ਤੇ ਖਰੀਦਦਾਰ ਅਤੇ ਖਰੀਦਦਾਰ ਦੇ ਉੱਤਰਾਧਿਕਾਰੀਆਂ ਦਾ ਹੋਵੇਗਾ, ਇਹ ਜੁਬਲੀ ਦੇ ਸਾਲ ਵਿੱਚ ਵਾਪਸ ਨਾ ਕੀਤਾ ਜਾਵੇ।

31ਪਰ ਚਾਰੇ ਪਾਸੇ ਦੀਵਾਰਾ ਤੋਂ ਬਿਨਾਂ ਪਿੰਡਾਂ ਦੇ ਘਰਾਂ ਨੂੰ ਖੁੱਲ੍ਹੇ ਦੇਸ਼ ਨਾਲ ਸਬੰਧਤ ਮੰਨਿਆ ਜਾਣਾ ਚਾਹੀਦਾ ਹੈ, ਉਹਨਾਂ ਨੂੰ ਛੁਡਾਇਆ ਜਾ ਸਕਦਾ ਹੈ ਅਤੇ ਉਹਨਾਂ ਨੂੰ ਜੁਬਲੀ ਦੇ ਸਾਲ ਵਿੱਚ ਛੁਡਾਇਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.