ਲੇਵਿਆਂ 25

ਤੁਸੀਂ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਮਿਲੀ ਜਾਇਦਾਦ ਵਜੋਂ ਸੌਂਪ ਸਕਦੇ ਹੋ ਅਤੇ ਉਹਨਾਂ ਨੂੰ ਜੀਵਨ ਭਰ ਲਈ ਗੁਲਾਮ ਬਣਾ ਸਕਦੇ ਹੋ, ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਉੱਤੇ ਬੇਰਹਿਮੀ ਨਾਲ ਰਾਜ ਨਾ ਕਰਨਾ।

Leviticus 25:46 (UKJV) And all of you shall take them as an inheritance for your children after you, to inherit them for a possession; they shall be your bondmen for ever: but over your brethren the children of Israel, all of you shall not rule one over another with rigour.

44“ ‘ਤੁਹਾਡੇ ਦਾਸ ਅਤੇ ਦਾਸੀਆਂ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਆਉਣਗੇ, ਉਹਨਾਂ ਵਿੱਚੋਂ ਤੁਸੀਂ ਗੁਲਾਮ ਖਰੀਦ ਸਕਦੇ ਹੋ।

45ਤੁਹਾਡੇ ਵਿੱਚ ਰਹਿੰਦੇ ਕੁਝ ਅਸਥਾਈ ਨਿਵਾਸੀਆਂ ਅਤੇ ਤੁਹਾਡੇ ਦੇਸ਼ ਵਿੱਚ ਪੈਦਾ ਹੋਏ ਉਹਨਾਂ ਦੇ ਕਬੀਲਿਆਂ ਦੇ ਮੈਂਬਰਾਂ ਨੂੰ ਵੀ ਖਰੀਦ ਸਕਦੇ ਹੋ, ਅਤੇ ਉਹ ਤੁਹਾਡੀ ਜਾਇਦਾਦ ਬਣ ਜਾਣਗੇ।

46ਤੁਸੀਂ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਮਿਲੀ ਜਾਇਦਾਦ ਵਜੋਂ ਸੌਂਪ ਸਕਦੇ ਹੋ ਅਤੇ ਉਹਨਾਂ ਨੂੰ ਜੀਵਨ ਭਰ ਲਈ ਗੁਲਾਮ ਬਣਾ ਸਕਦੇ ਹੋ, ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਉੱਤੇ ਬੇਰਹਿਮੀ ਨਾਲ ਰਾਜ ਨਾ ਕਰਨਾ।

47“ ‘ਜੇਕਰ ਤੁਹਾਡੇ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਅਮੀਰ ਬਣ ਜਾਂਦਾ ਹੈ ਅਤੇ ਤੁਹਾਡਾ ਕੋਈ ਇਸਰਾਏਲੀ ਭਰਾ ਗਰੀਬ ਹੋ ਜਾਂਦਾ ਹੈ ਅਤੇ ਆਪਣੇ ਆਪ ਨੂੰ ਪਰਦੇਸੀ ਜਾਂ ਓਪਰੇ ਦੇ ਘਰਾਣੇ ਨੂੰ ਵੇਚ ਦਿੰਦਾ ਹੈ,

48ਉਹ ਆਪਣੇ ਆਪ ਨੂੰ ਵੇਚਣ ਤੋਂ ਬਾਅਦ ਛੁਡਾਉਣ ਦਾ ਅਧਿਕਾਰ ਬਰਕਰਾਰ ਰੱਖਦਾ ਹੈ, ਉਹਨਾਂ ਦਾ ਕੋਈ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.